ਮੋਹਾਲੀ: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਭਾਜਪਾ ਦੀ ਪਿੰਡ ਚਲੋ ਮੁਹਿੰਮ ਦੇ ਤਹਿਤ ਮੋਹਾਲੀ ਦੇ ਪਿੰਡ ਬਹਿਲੋਲਪੁਰ ਦੇ ਪਿੰਡ ਵਾਸੀਆਂ ਨਾਲ ਰਾਤ ਦਾ ਭੋਜਨ ਕੀਤਾ ਅਤੇ ਮੋਦੀ ਸਰਕਾਰ ਦੇ ਕੰਮਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿੰਡਾਂ ਅਤੇ ਕਿਸਾਨਾਂ ਦੀ ਭਲਾਈ ਲਈ ਇਤਿਹਾਸਕ ਕੰਮ ਕੀਤੇ ਹਨ। 10 ਸਾਲਾਂ ਵਿੱਚ, ਪੇਂਡੂ ਖੇਤਰਾਂ ਵਿੱਚ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਸੁਧਾਰ ਕਰਕੇ, ਪੇਂਡੂ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਕੇ, ਜਲ ਜੀਵਨ ਮਿਸ਼ਨ ਰਾਹੀਂ ਹਰ ਘਰ ਵਿੱਚ ਟੂਟੀ ਦਾ ਪਾਣੀ ਮੁਹੱਈਆ ਕਰਵਾ ਕੇ ਅਤੇ ਬਿਜਲੀ ਸਪਲਾਈ ਨੂੰ ਯਕੀਨੀ ਬਣਾ ਕੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਮੋਦੀ ਸਰਕਾਰ ਵੱਲੋਂ ਪੇਂਡੂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਹੁਨਰ ਪ੍ਰੋਗਰਾਮ ਚਲਾਏ ਗਏ ਹਨ। ਇਸੇ ਦਾ ਨਤੀਜਾ ਹੈ ਕਿ ਅੱਜ ਕਰੋੜਾਂ ਨੌਜਵਾਨ ਘਰਾਂ ਤੋਂ ਦੂਰ ਜਾਣ ਦੀ ਬਜਾਏ ਆਪਣੇ ਪਿੰਡਾਂ ਵਿੱਚ ਰੁਜ਼ਗਾਰ ਪ੍ਰਾਪਤ ਕਰ ਰਹੇ ਹਨ।
ਡਾ: ਸੁਭਾਸ਼-ਸ਼ਰਮਾ ਨੇ ਕਿਹਾ ਕਿ ਕਿਸਾਨ ਵਰਗ ਨੂੰ ਮਜ਼ਬੂਤ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਮੇਸ਼ਾ ਤੋਂ ਸੁਪਨਾ ਰਿਹਾ ਹੈ, ਇਸ ਲਈ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਡੇ ਫੈਸਲੇ ਲਏ ਗਏ ਹਨ। ਪਿਛਲੇ ਦਸ ਸਾਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਿੱਚ ਢਾਈ ਗੁਣਾ ਵਾਧਾ ਕੀਤਾ ਗਿਆ, ਖੇਤੀ ਸੰਦਾਂ ਲਈ ਵਿੱਤੀ ਸਹੂਲਤ ਮੁਹੱਈਆ ਕਰਵਾਈਆਂ ਗਈਆਂ, ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਕਦਮ ਚੁੱਕੇ ਗਏ। ਇਨ੍ਹਾਂ ਕਦਮਾਂ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਕਿਸਾਨ ਸਨਮਾਨ ਨਿਧੀ ਯੋਜਨਾ ਸਮੇਤ ਕਈ ਸਕੀਮਾਂ ਚਲਾ ਕੇ ਕਿਸਾਨਾਂ ਦੇ ਹਿੱਤ ਵਿੱਚ ਕੰਮ ਕੀਤਾ ਗਿਆ ਹੈ। ਮੀਟਿੰਗ ਵਿੱਚ ਪੰਜਾਬ ਵਿੱਚ ਭਾਜਪਾ ਦੇ ਵੱਧ ਰਹੇ ਸਮਰਥਨ ਅਤੇ ਮੋਦੀ ਸਰਕਾਰ ਦੀ ਲੋਕਪ੍ਰਿਅਤਾ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਉਨ੍ਹਾਂ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਚਰਚਾ ਕੀਤੀ ਅਤੇ ਸੁਝਾਅ ਲਏ।
ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਆਮ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਪ੍ਰਤੀ ਭਾਰੀ ਰੋਸ ਹੈ ਅਤੇ ਲੋਕ ਇਨ੍ਹਾਂ ਲੋਕਸਭਾ ਚੋਣਾਂ ਵਿੱਚ ਇਨ੍ਹਾਂ ਨੂੰ ਸਬਕ ਸਿਖਾਉਣ ਦੇ ਮੂਡ ਵਿੱਚ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਰਨਣਯੋਗ ਹੈ ਕਿ ਡਾ. ਸੁਭਾਸ਼-ਸ਼ਰਮਾ ਨੇ ਭਾਜਪਾ ਦੀ ਪਿੰਡ ਚਲੋ ਮੁਹਿੰਮ ਤਹਿਤ ਮੁਹਾਲੀ ਦੇ ਪਿੰਡ ਬਹਿਲੋਲਪੁਰ ਦਾ ਦੌਰਾ ਕੀਤਾ ਸੀ।
+ There are no comments
Add yours